• Pakistan ਬੰਦ ਨਹੀਂ ਕਰੇਗਾ Gurudwara Kartarpur Sahib ਦਾ ਲਾਂਘਾ.

                  Pakistan ਬੰਦ ਨਹੀਂ ਕਰੇਗਾ 

          Gurudwara Kartarpur Sahib ਦਾ ਲਾਂਘਾ.

    ਕਸ਼ਮੀਰ ਦੇ ਪੁਲਵਾਮਾ ਵਿਚ ਹੋਇਆ ਆਤਮਘਾਤੀ ਹਮਲਾ ਤੇ ਇਸ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਚਕਾਰ ਵਿਗੜੇ ਸਬੰਧਾਂ ਦੀ ਕਹਾਣੀ। ਭਾਰਤ ਵਲੋਂ ਸਰਜੀਕਲ ਸਟਰਾਇਕ ਤੇ ਪਾਕਿਸਤਾਨ ਵਲੋਂ ਸਰਜੀਕਲ ਸਟਰਾਇਕ ਤੋਂ ਇਨਕਾਰ,ਇੱਕ ਦੂਜੇ ਖਿਲਾਫ ਇਲਜ਼ਾਮਤਰਾਸ਼ੀਆਂ ਦਾ ਦੌਰ ਤੇ ਫਿਰ ਇੱਕ ਦੂਜੇ ਦੇ ਹਵਾਈ ਜਹਾਜ ਥੱਲੇ ਸੁੱਟ ਲੈਣ ਦੇ ਦਾਅਵੇ,ਇਹ ਸਾਰਾ ਕੁਝ ਇਕਦਮ ਅਜਿਹਾ ਵਾਪਰਿਆ ਕਿ ਬਾਕੀ ਦੇ ਸਾਰੇ ਮੁੱਦੇ ਗਾਇਬ ਹੀ ਹੋ ਗਏ।ਸਿੱਖ ਕੌਮ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਧਰਤੀ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਚੱਲ ਰਹੀ ਵੱਡੀ ਵਾਰਤਾ ਵੀ ਬੰਦ ਹੋਣ ਦਾ ਸ਼ੱਕ ਹੋਣ ਲੱਗਾ। ਪਰ ਪਾਕਿਸਤਾਨੀ ਸਰਕਾਰ ਵਲੋਂ ਇਸ ਮਾਮਲੇ ਤੇ ਸਿੱਖ ਕੌਮ ਲਈ ਰਾਹਤ ਭਰੀ ਖਬਰ ਆਈ ਹੈ। ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਕਿ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕਾਰਜ ਪਾਕਿਸਤਾਨ ਵਲੋਂ ਬੰਦ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਭਾਰਤ ਨੂੰ ਆਪਣੀ ਤੰਗ ਸੋਚ ਨੂੰ ਛੱਡਕੇ ਜੰਗ ਦੇ ਚੱਕਰਾਂ ਤੋਂ ਬਚਣਾ ਚਾਹੀਦਾ ਹੈ।ਲਾਹੌਰ: ਭਾਰਤ ਤੇ ਪਾਕਿਸਤਾਨ ਦਰਮਿਆਨ ਜਾਰੀ ਤਣਾਅ ਦੌਰਾਨ ਬੁੱਧਵਾਰ ਨੂੰ ਪਾਕਿਸਤਾਨ ਨੇ ਭਾਰਤ ਦੇ ਦੋ ਲੜਾਕੂ ਜਹਾਜ਼ਾਂ ਨੂੰ ਡਿੱਗਣ ਤੇ ਦੋ ਪਾਇਲਟਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ। ਪਾਕਿਸਤਾਨ ਦੇ ਇਨ੍ਹਾਂ ਦਾਅਵਿਆਂ ‘ਤੇ ਭਾਰਤ ਨੇ ਮਿਗ-21 ਲੜਾਕੂ ਜਹਾਜ਼ ਡੇਗਣ ਤੇ ਇੱਕ ਪਾਇਲਟ ਦੇ ਗ਼ਾਇਬ ਹੋਣ ਦੀ ਗੱਲ ਨੂੰ ਕਬੂਲ ਲਿਆ ਹੈ। ਇਸੇ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਨੂੰ ਇੱਕ ਵਾਰ ਫਿਰ ਗੱਲਬਾਤ ਲਈ ਸੱਦਾ ਦਿੱਤਾ ਹੈ।
    ਇਮਰਾਨ ਖ਼ਾਨ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫ਼ੌਜ ਨੂੰ ਮਜਬੂਰੀ ਵਿੱਚ ਜਵਾਬ ਦੇਣਾ ਪਿਆ ਸੀ, ਕਿਉਂਕਿ ਜੇਕਰ ਪ੍ਰਤੀਕਿਰਿਆ ਨਾ ਦਿੰਦੇ ਤਾਂ ਅਪਰਾਧੀ ਕਰਾਰ ਦੇ ਦਿੱਤੇ ਜਾਂਦੇ। ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਕੋਲ ਜੋ ਹਥਿਆਰ ਹਨ, ਉਨ੍ਹਾਂ ਨਾਲ ਜੰਗ ਹੋਈ ਤਾਂ ਅੰਜਾਮ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ। ਪਾਕਿ ਪੀਐਮ ਨੇ ਆਪਣੇ ਦੇਸ਼ਵਾਸੀਆਂ ਨੂੰ ਕਿਹਾ ਕਿ ਪੁਲਵਾਮਾ ਹਮਲੇ ਵਿੱਚ ਉਨ੍ਹਾਂ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਦੀ ਪੇਸ਼ਕਸ਼ ਕੀਤੀ ਸੀ ਤੇ ਹੁਣ ਵੀ ਉਹ ਗੱਲਬਾਤ ਦੀ ਅਪੀਲ ਕਰ ਰਹੇ ਹਨ।

    No comments: