• intleInternational Nagar Kirtan Pakistan To India| Nankana Sahib | Wagha Border

    ਸ੍ਰੀ ਨਨਕਾਣਾ ਸਾਹਿਬ ਤੋਂ ਅਟਾਰੀ ਸਰਹੱਦ ‘ਤੇ ਪਹੁੰਚਿਆ ਕੌਮਾਂਤਰੀ ਨਗਰ ਕੀਰਤਨ, ਸੰਗਤਾਂ ਵੱਲੋਂ ਭਰਵਾਂ ਸਵਾਗਤ




    ਸ੍ਰੀ ਨਨਕਾਣਾ ਸਾਹਿਬ ਤੋਂ ਅਟਾਰੀ ਸਰਹੱਦ ‘ਤੇ ਪਹੁੰਚਿਆ ਕੌਮਾਂਤਰੀ ਨਗਰ ਕੀਰਤਨ, ਸੰਗਤਾਂ ਵੱਲੋਂ ਭਰਵਾਂ ਸਵਾਗਤ (ਤਸਵੀਰਾਂ),ਅਟਾਰੀ: ਸ੍ਰੀ ਨਨਕਾਣਾ ਸਾਹਿਬ ਤੋਂ ਪੂਰੀ ਸ਼ਰਧਾ ਭਾਵਨਾ ਨਾਲ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਅੰਮ੍ਰਿਤਸਰ ਅਟਾਰੀ ਸਰਹੱਦ ‘ਤੇ ਪਹੁੰਚ ਗਿਆ ਹੈ। ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਸਰਹੱਦ ‘ਤੇ ਰੈੱਡ ਕਾਰਪੈੱਟ ਵਿਛਾਇਆ ਗਿਆ ਹੈ ,ਜਿਥੇ ਭਾਰਤ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ।


    ਤੁਹਾਨੂੰ ਦੱਸ ਦਈਏ ਕਿ ਕੌਮਾਂਤਰੀ ਨਗਰ ਕੀਰਤਨ 1 ਅਗਸਤ ਤੋਂ ਸ਼ੁਰੂ ਹੋ ਕੇ 3 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ।

    ਜਿਥੇ ਅੰਤਰਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਦੌਰਾਨ ਬੱਸਾਂ ਨੂੰ ਫੁੱਲ ਲਗਾਏ ਗਏ, ਉਥੇ ਹੀ ਸੰਗਤ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ‘ਚ ਸੰਗਤਾਂ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਸਰਹੱਦ ‘ਤੇ ਪਹੁੰਚ ਚੁੱਕੀਆਂ ਹਨ।

    ਇਥੇ ਇਹ ਵੀ ਦੱਸਣਾ ਬਣਦਾ ਹੈ ਕਿ 2 ਦਿਨ ਪਹਿਲਾਂ ਭਾਰਤ ਤੋਂ 500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਪਾਕਿਸਤਾਨ ਪੁੱਜਾ ਸੀ।

    No comments: